featured

ਜਲੰਧਰ ਦੇ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਦੀ ਵਧੀ ਭੀੜ

ਭਿਆਨਕ ਗਰਮੀ ਅਤੇ ਹੀਟਸਟ੍ਰੋਕ ਕਾਰਨ OPD ਵਿੱਚ ਲੱਗੀਆਂ ਲੰਬੀਆਂ ਲਾਈਨਾਂ

ਜਲੰਧਰ, 18 ਮਈ, (ਪ੍ਰੇਰਣਾ ਸ਼ਰਮਾ)- ਜਲੰਧਰ ਵਿੱਚ ਲਗਾਤਾਰ ਵੱਧ ਰਹੀ ਗਰਮੀ ਦਾ ਅਸਰ ਹੁਣ ਲੋਕਾਂ ਦੀ ਸਿਹਤ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਭਿਆਨਕ ਗਰਮੀ ਅਤੇ ਹੀਟਵੇਵ ਕਾਰਨ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਦੀ ਗਿਣਤੀ ਵਿੱਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ।

ਹਸਪਤਾਲ ਵਿੱਚ ਡੀਹਾਈਡ੍ਰੇਸ਼ਨ, ਬੁਖਾਰ, ਉਲਟੀਆਂ, ਦਸਤ ਅਤੇ ਹੀਟਸਟ੍ਰੋਕ ਦੇ ਮਰੀਜ਼ ਵੱਡੀ ਗਿਣਤੀ ਵਿੱਚ ਇਲਾਜ ਲਈ ਪਹੁੰਚ ਰਹੇ ਹਨ। OPD ਵਿੱਚ ਸਵੇਰੇ ਤੋਂ ਹੀ ਮਰੀਜ਼ਾਂ ਦੀਆਂ ਲੰਬੀਆਂ ਲਾਈਨਾਂ ਦੇਖਣ ਨੂੰ ਮਿਲ ਰਹੀਆਂ ਹਨ।

ਡਾਕਟਰਾਂ ਅਨੁਸਾਰ ਬੱਚੇ, ਬਜ਼ੁਰਗ ਅਤੇ ਬਾਹਰ ਕੰਮ ਕਰਨ ਵਾਲੇ ਲੋਕ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਹਸਪਤਾਲ ਪ੍ਰਸ਼ਾਸਨ ਵੱਲੋਂ ਮਰੀਜ਼ਾਂ ਦੀ ਸਹੂਲਤ ਲਈ ਵਾਧੂ ਪ੍ਰਬੰਧ ਕੀਤੇ ਗਏ ਹਨ ਅਤੇ ਹੀਟਸਟ੍ਰੋਕ ਯੂਨਿਟ ਵੀ ਤਿਆਰ ਕੀਤਾ ਗਿਆ ਹੈ।

ਸਿਹਤ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਦੇ ਸਮੇਂ ਘਰੋਂ ਬਾਹਰ ਨਾ ਨਿਕਲਣ, ਵੱਧ ਪਾਣੀ ਪੀਣ ਅਤੇ ਸਰੀਰ ਨੂੰ ਹਾਈਡ੍ਰੇਟ ਰੱਖਣ ਦੀ ਸਲਾਹ ਦਿੱਤੀ ਹੈ।