featured

BREAKING: ਪੰਜਾਬ ‘ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਜਲੰਧਰ 10 ਸਿਤੰਬਰ (ਸ਼ੰਕਰ ਰਾਜਾ)- ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ ਵਿਚ  ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਸਰਕਾਰ ਨੇ ਸਾਬਕਾ ਕੈਬਿਨੇਟ ਮੰਤਰੀ ਭਗਤ ਚੁੰਨੀ ਲਾਲ ਜੀ ਦੇ ਅਕਾਲ ਚਲਾਣੇ ਦੇ ਸਬੰਧ ਵਿਚ ਪੰਜਾਬ ਵਿਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਇਹ ਛੁੱਟੀ ਸਾਬਕਾ ਮੰਤਰੀ ਨੂੰ ਸ਼ਰਧਾਂਜਲੀ ਦੇ ਤੌਰ ’ਤੇ ਦਿੱਤੀ ਗਈ ਹੈ।