featured

ਪੰਜਾਬ ਸਰਕਾਰ ਨੇ ਵਾਪਸ ਲਏ ਸਰਕਾਰੀ ਮੁਲਾਜ਼ਮਾਂ ਖਿਲਾਫ਼ ਜਾਰੀ ਹੁਕਮ

ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਵੱਖ-ਵੱਖ ਮੰਗਾਂ ਉਤੇ ਵੀ ਲਗਭਗ ਸਹਿਮਤੀ ਬਣ ਗਈ ਸੀ।

ਜਲੰਧਰ 10 ਸਿਤੰਬਰ (ਸ਼ੰਕਰ ਰਾਜਾ)- ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਸਰਕਾਰ ਵਿਚਕਾਰ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਟਕਰਾਅ ਅੰਤ ਵਿਚ ਬੁੱਧਵਾਰ ਨੂੰ ਖ਼ਤਮ ਹੋ ਗਿਆ।

ਸਰਕਾਰ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਜਾਰੀ ਕੀਤੇ ਗਏ ਦੋਵੇਂ ਪੱਤਰ ਵਾਪਸ ਲੈਣ ਉਤੇ ਵੀ ਸਹਿਮਤੀ ਬਣੀ ਸੀ।

ਮੁੱਖ ਸਕੱਤਰ ਨਾਲ ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਮੁਲਾਜ਼ਮਾਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਰਸਮੀ ਐਲਾਨ ਕਰ ਦਿੱਤਾ।