ਜਲੰਧਰ 11, ਸਿਤੰਬਰ (ਸ਼ੰਕਰ ਰਾਜਾ)- ਆਦਮੀ ਪਾਰਟੀ ਨੇ ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪਾਰਟੀ ਦੀ ਅਹਿਮ 10 ਮੈਂਬਰੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਵਿੱਚ ਸ਼ਾਮਲ ਕੀਤਾ ਹੈ।
ਦਿੱਲੀ ਦੇ ਸਾਬਕਾ ਮੰਤਰੀ ਅਤੇ ਪੰਜਾਬ ਵਿੱਚ ਪਾਰਟੀ ਮਾਮਲਿਆਂ ਦੇ ਸਹਿ-ਇੰਚਾਰਜ ਸਤਿੰਦਰ ਜੈਨ ਨੂੰ ਵੀ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਦਾ ਪੰਜਾਬ ’ਚ ਵੱਡਾ ਚਿਹਰਾ ਹਨ, ਜਿਨ੍ਹਾਂ ਉਤੇ ਪੰਜਾਬ ਚੋਣਾਂ ਦੀ ਅਹਿਮ ਜ਼ਿੰਮੇਵਾਰੀ ਟਿਕੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਰਾਜਬੀਰ ਘੁੰਮਣ ਅਤੇ ਵਿਭਵ ਕੁਮਾਰ ਨੂੰ 23 ਮੈਂਬਰੀ ਕੌਮੀ ਕਾਰਜਕਾਰਨੀ ਵਿੱਚ ਸ਼ਾਮਲ ਕੀਤਾ ਗਿਆ ਹੈ।

