ਪੰਜਾਬ ਵਿਚਲੀ ਧੜੇਬੰਦੀ ਦੂਰ ਕਰਨਾ ਹੋਵੇਗਾ ਮੁੱਖ ਏਜੰਡਾ
ਜਲੰਧਰ, 15 ਸਿਤੰਬਰ (ਸ਼ੰਕਰ ਰਾਜਾ)- ਸਚਿਨ ਪਾਇਲਟ 15 ਸਤੰਬਰ ਨੂੰ ਆਪਣੇ ਪਹਿਲੇ ਪੰਜਾਬ ਦੌਰੇ ਉੱਤੇ ਚੰਡੀਗੜ੍ਹ ਪਹੁੰਚ ਰਹੇ ਹਨ| ਪੰਜਾਬ ਕਾਂਗਰਸ ਜੋ ਅੰਦਰੂਨੀ ਧੜੇਬੰਦੀ ਦਾ ਸ਼ਿਕਾਰ ਹੋ ਚੁਕੀ ਹੈ ਉਸ ਵਿਚ ਨਵੀਂ ਜਾਨ ਫੂਕਣ ਲਈ ਇਹ ਦੌਰਾ ਅਹਿਮ ਹੋਵੇਗਾ | ਇਸ ਦੌਰੇ ਨੂੰ ਕਾਂਗਰਸ ਪਾਰਟੀ ਦੀ ਅੰਦਰੂਨੀ ਗੁੱਟਬਾਜ਼ੀ; ਸੂਬੇ ਦੀ ਅੰਦਰੂਨੀ ਸਿਆਸਤ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ।
ਆਪਣੇ ਇਸ ਦੌਰੇ ਦੌਰਾਨ ਸਚਿਨ ਪਾਇਲਟ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਵੱਲੋਂ ਕੀਤੇ ਜਾਣ ਵਾਲੇ ਵਿਸ਼ੇਸ਼ ਪ੍ਰਦਰਸ਼ਨ ਵਿੱਚ ਹਿੱਸਾ ਲੈਣਗੇ। ਕਾਂਗਰਸ ਪਾਰਟੀ ਵੱਲੋਂ ਸੰਗਰੂਰ ਸੁਸਾਈਡ ਕੇਸ ਦੇ ਮਾਮਲੇ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਦਾ ਘਿਰਾਓ ਕੀਤਾ ਜਾਣਾ ਹੈ।

