ਭਾਈ ਜਗਜੀਤ ਸਿੰਘ ਬਬੀਹਾ ਦਿੱਲੀ ਸੰਗਤਾਂ ਨੂੰ ਗੁਰੂ ਜੱਸ ਸਰਵਨ ਕਰਾਉਣਗੇ
ਜਲੰਧਰ 15 ਸਿਤੰਬਰ (ਸ਼ੰਕਰ ਰਾਜਾ)- ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ, ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਵੀਰਵਾਰ 17 ਸਤੰਬਰ ਨੂੰ ਸ਼ਾਮ 7 ਤੋਂ 9 ਵਜੇ ਤੱਕ ਕਰਾਇਆ ਜਾ ਰਿਹਾ ਹੈ। ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੀ ਪ੍ਰਬੰਧਕ ਕਮੇਟੀ ਅਨੁਸਾਰ ਇਸ ਕੀਰਤਨ ਦਰਬਾਰ ਦੌਰਾਨ ਭਾਈ ਜਗਜੀਤ ਸਿੰਘ ਬਬੀਹਾ ਦਿੱਲੀ ਵਾਲੇ ਸ਼ਾਮ 7.30 ਤੋ 9 ਵਜੇ ਤੱਕ ਸੰਗਤਾਂ ਨੂੰ ਗੁਰੂ ਜੱਸ ਸਰਵਨ ਕਰਾਉਣਗੇ। ਪ੍ਰਬੰਧਕਾ ਨੇ ਸੰਗਤਾਂ ਨੂੰ ਸਮੇ ਪੁੱਜਣ ਦੀ ਅਪੀਲ ਕੀਤੀ। ਸਮਾਪਤੀ ਉਪਰੰਤ ਗੁਰੂ ਕੇ ਅਤੁਟ ਲੰਗਰ ਵਰਤਾਏ ਜਾਣਗੇ।

