ਜਲੰਧਰ- ਬੀਤੇ ਦਿਨੀ ਦੇਰ ਰਾਤ ਪੁਲਿਸ ਵੱਲੋਂ ਜੰਡਿਆਲਾ ਮੋੜ ‘ਤੇ ਚੈਕਿੰਗ ਲਈ ਨਾਕਾ ਲਗਾਇਆ ਗਿਆ ਸੀ| ਨਾਕੇ ਦੌਰਾਨ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਰੁਟੀਨ ਚੈਕਿੰਗ ਲਈ ਰੋਕੀ ਗਈ ਸਕੋਰਪੀਓ ਗੱਡੀ ਵਿੱਚ ਸਵਾਰ ਨੌਜਵਾਨ ਨੇ ਪੁਲਿਸ ਟੀਮ ‘ਤੇ ਗੋਲੀ ਚਲਾ ਦਿੱਤੀ।
ਪੁਲਿਸ ਅਨੁਸਾਰ, ਮੁਲਜ਼ਮ ਦੀ ਪਛਾਣ ਫਿਲੌਰ ਦੇ ਪਿੰਡ ਅੱਟੀ ਦੇ ਰਹਿਣ ਵਾਲੇ ਯੂਟਿਊਬਰ ਮਨਪ੍ਰੀਤ ਸਿੰਘ ਉਰਫ਼ ‘ਮਨੀ ਸ਼ੌਕਰ’ ਵਜੋਂ ਹੋਈ ਹੈ। ਘਟਨਾ ਦੌਰਾਨ ਦੋ ਗੋਲੀਆਂ ਚਲਾਈਆਂ ਗਈਆਂ, ਪਰ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਏ, ਪੁਲਿਸ ਨੇ ਮਨੀ ਸ਼ੌਕਰ ਅਤੇ ਉਸਦੇ ਸਾਥੀ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਸਦਰ ਥਾਣੇ ਦੀ ਪੁਲਿਸ ਨੇ ਦੋਵਾਂ ਮੁਲਜ਼ਮਾਂ ਖਿਲਾਫ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

