featured

ਬਾਗੇਸ਼ਵਰ ਧਾਮ ਦੇ ਮੁਖੀ ਧੀਰੇਂਦਰ ਸ਼ਾਸਤਰੀ ਦੇ ਬਿਆਨ ’ਤੇ ਵਿਵਾਦ

Posted by_ Shanker Raja

ਬਾਗੇਸ਼ਵਰ ਧਾਮ ਦੇ ਮੁਖੀ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਲੁਧਿਆਣਾ ਵਿੱਚ ਆਪਣੇ ਪ੍ਰਵਚਨਾਂ ਦੌਰਾਨ  ਆਪਣੇ ਕਥਿਤ ਬਿਆਨ ਕਾਰਨ ਵਿਵਾਦਾਂ ਵਿੱਚ ਘਿਰ ਗਏ ਹਨ। ਸ਼ਾਹੀ ਇਮਾਮ ਪੰਜਾਬ  ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੇ ਸੋਸ਼ਲ ਪਲੇਟਫਾਰਮ ਜ਼ਰੀਏ ਬਿਆਨ ਜਾਰੀ ਕਰਦਿਆਂ ਕਿਹਾ ਕਿ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਇਸਲਾਮ ਖ਼ਿਲਾਫ਼ ਟਿੱਪਣੀ ਕਰਨ ਲਈ ਮੁਆਫੀ ਮੰਗਣ ਅਤੇ ਆਪਣਾ ਬਿਆਨ ਵਾਪਸ ਲੈਣ, ਨਹੀਂ ਤਾਂ ਨਾ ਸਿਰਫ਼ ਉਨ੍ਹਾਂ ਖ਼ਿਲਾਫ਼ ਸਗੋਂ ਲੁਧਿਆਣਾ ਵਿੱਚ ਪੰਜ ਦਿਨਾਂ ਦਾ ਸਮਾਗਮ ਕਰਵਾਉਣ ਵਾਲੇ ਪ੍ਰਬੰਧਕਾਂ ਖ਼ਿਲਾਫ਼ ਵੀ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ ਮੌਲਾਨਾ ਉਸਮਾਨ ਨੇ ਇਹ ਵੀ ਕਿਹਾ ਕਿ ਸ਼ਾਸਤਰੀ ਨੇ ਚੀਨ ਵਿਰੁੱਧ ਬੋਲਿਆ ਹੈ ਜਦਕਿ ਉਨ੍ਹਾਂ ਦੇ ਬਿਆਨ ਰਿਕਾਰਡ ਕਰਨ ਲਈ ਵਰਤੇ ਜਾਣ ਵਾਲੇ ਮਾਈਕ ਵੀ ਚੀਨ ਦੇ ਹੀ ਬਣੇ ਹੋਏ ਹਨ। ਭਾਵੇਂ ਉਹ ਲੋਕਾਂ ਨੂੰ ਹਸਾਉਣ ਲਈ ਅਜਿਹਾ ਕਹਿ ਰਹੇ ਹੋਣਗੇ ਪਰ ਉਨ੍ਹਾਂ ਦੇ ਕਈ ਬਿਆਨ ਮਾੜੀ ਰੁਚੀ ਵਾਲੇ ਹਨ ਜੋ ਲੁਧਿਆਣਾ ਦੇ ਲੋਕਾਂ ਵੱਲੋਂ ਬਰਦਾਸ਼ਤ ਨਹੀਂ ਕੀਤੇ ਜਾਣਗੇ।

ਇਸ ਮਾਮਲੇ ਵਿੱਚ ਸਿਰਫ਼ ਮੁਸਲਮਾਨ ਹੀ ਨਹੀਂ, ਸਗੋਂ ਈਸਾਈ ਭਾਈਚਾਰੇ ਨੇ ਵੀ ਪੁਲੀਸ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਚਿੰਤਾ ਜਤਾਈ ਹੈ ਕਿ ਅਜਿਹੇ ਬਿਆਨਾਂ ਨਾਲ ਧਾਰਮਿਕ ਭਾਵਨਾਵਾਂ ਭੜਕ ਸਕਦੀਆਂ ਹਨ ਅਤੇ ਹਿੰਸਾ ਦਾ ਖ਼ਤਰਾ ਪੈਦਾ ਹੋ ਸਕਦਾ ਹੈ।