featured Punjab

ਨੰਬਰਦਾਰਾਂ ਵੱਲੋਂ ਮੰਗਾ ਦੀ ਪੂਰਤੀ ਲਈ ਮੁੱਖ ਮੰਤਰੀ ਦੀ ਕੋਠੀ ਅੱਗੇ ਰੈਲੀ

Posted by_ Shanker Raja

ਮੁੱਖ ਮੰਤਰੀ ਦੇ ਨਾਂ ‘ ਮੰਗ ਪੱਤਰ’  ਵਿਚ ਚੋਣਾਂ ਸਮੇਂ ਨੰਬਰਦਾਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਅਤੇ ਨੰਬਰਦਾਰੀ ਜੱਦੀ ਪੁਸ਼ਤੀ ਕਰਨ ਦੀ ਦਿੱਤੀ ਗਾਰੰਟੀ ਅਤੇ ਹੋਰ ਮੰਗਾਂ ਮੰਨੇ ਜਾਣ ਦਾ ਵਾਅਦਾ ਤੁਰੰਤ ਪੂਰਾ ਕਰਨ ਦੀ ਮੰਗ

ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਹਜ਼ਾਰਾਂ ਨੰਬਰਦਾਰਾਂ ਨੇ ਪੰਜਾਬ ਨੰਬਰਦਾਰ ਯੂਨੀਅਨ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ।

ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਵਿਚ ਚੋਣਾਂ ਸਮੇਂ ਨੰਬਰਦਾਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਅਤੇ ਨੰਬਰਦਾਰੀ ਜੱਦੀ ਪੁਸ਼ਤੀ ਕਰਨ ਦੀ ਦਿੱਤੀ ਗਾਰੰਟੀ ਅਤੇ ਹੋਰ ਮੰਗਾਂ ਮੰਨੇ ਜਾਣ ਦਾ ਵਾਅਦਾ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ ਗਈ |

 ਨੰਬਰਦਾਰ ਪਹਿਲਾਂ ਮੁਖ ਮੰਤਰੀ ਦੀ ਕੋਠੀ ਨੇੜੇ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ ਦੇ ਪਟਿਆਲਾ-ਸੰਗਰੂਰ ਬਾਈਪਾਸ ਦੇ ਓਵਰਬ੍ਰਿਜ਼ ਥੱਂਲੇ ਇਕੱਠੇ ਹੋਏ, ਜਿੱਥੇ ਰੋਸ ਰੈਲੀ ਕੀਤੀ ਗਈ। ਰੈਲੀ ਉਪਰੰਤ ਨੰਬਰਦਾਰ ਰੋਸ ਮਾਰਚ ਕਰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ’ਤੇ ਪੁੱਜੇ, ਜਿੱਥੇ ਪੁਲੀਸ ਨੇ ਨਾਕੇਬੰਦੀ ਕਰ ਕੇ ਉਨ੍ਹਾਂ ਨੂੰ ਰੋਕ ਲਿਆ।