featured

ਜਗਤਾਰ ਹਵਾਰਾ ਦੀ ਰਿਹਾਈ ਨਾਲ ਅਮਨ-ਕਾਨੂੰਨ ਨੂੰ ਖ਼ਤਰਾ ਨਹੀਂ: ਭਗਵੰਤ ਮਾਨ

Posted by_ Shanker Raja

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਨਾਲ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ’ਤੇ ਕੋਈ ਬੁਰਾ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਉਹਨਾਂ ਦੀ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਹਰ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਏਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬੀਮਾਰ ਮਾਤਾ ਨੂੰ ਮਿਲਣ ਲਈ ਪੈਰੋਲ ਦੇਣ ਦੀ ਸੂਰਤ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਦਾ ਭਰੋਸਾ ਕੇਂਦਰ ਸਰਕਾਰ ਅਤੇ ਰਾਜਪਾਲ ਨੂੰ ਦਿੱਤਾ ਹੋਇਆ ਹੈ। ਇਸ ਦੇ ਬਾਵਜੂਦ ਕੇਂਦਰ ਨੇ ਹਾਲੇ ਤੱਕ ਪੈਰੋਲ ਨੂੰ ਮਨਜ਼ੂਰੀ ਨਹੀਂ ਦਿੱਤੀ।

ਉਨ੍ਹਾਂ ਇਹ ਵੀ ਕਿਹਾ ਕਿ ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਦੇ ਪੈਰੋਲ ਮਾਮਲੇ ਨੂੰ ਵੀ ਪੰਜਾਬ ਦੇ ਰਾਜਪਾਲ ਕੋਲ ਉਠਾਏ ਜਾਣਗੇ।