featured

L P U ਮਾਮਲੇ ‘ਚ ਪੰਜਾਬ ਪੁਲੀਸ ਦੀ ਜਾਂਚ ਤੋਂ ਹਾਈ ਕੋਰਟ ਨੇ ਜਤਾਈ ਅਸੰਤੁਸ਼ਟੀ , ਝੂਠੀਆਂ ਪੋਸਟਾਂ ਅਤੇ ਸਾਜ਼ਿਸ਼ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਜਾਰੀ ਕੀਤੇ

Posted by_ Shanker Raja

ਚੰਡੀਗੜ੍ਹ, 12 ਅਕਤੂਬਰ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਈ ਹਿੰਸਾ ਦੀ ਜਾਂਚ ‘ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਟਿੱਪਣੀ ਕੀਤੀ ਕਿ ਪੰਜਾਬ ਪੁਲੀਸ ਵੱਲੋਂ ਚੁੱਕੇ ਗਏ ਕਦਮ ਉਮੀਦਾਂ ਤੋਂ “ਬਹੁਤ ਘੱਟ” ਸਨ |

ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਜਾਂਚ ਕਿਸੇ ਆਜ਼ਾਦ ਕੇਂਦਰੀ ਏਜੰਸੀ ਨੂੰ ਤਬਦੀਲ ਕਰਨ ਦੀ ਮੰਗ ਵਾਲੀ ਅਪੀਲ ‘ਤੇ ਅੱਗੇ ਵਧਣ ਤੋਂ ਪਹਿਲਾਂ ਸੂਬਾ ਪੁਲੀਸ ਨੂੰ ਮਾਮਲੇ ਦੀ ਸਹੀ ਪਰਿਪੇਖ ਵਿੱਚ ਸਮੀਖਿਆ ਕਰਨ ਦਾ ਇੱਕ ਹੋਰ ਮੌਕਾ ਦਿੱਤਾ।
ਬੈਂਚ ਨੇ ਕਿਹਾ, “ਅਸੀਂ ਪੁਲੀਸ ਅਧਿਕਾਰੀਆਂ ਤੋਂ ਉਮੀਦ ਕਰਦੇ ਹਾਂ ਕਿ ਉਹ ਇਸ ਘਟਨਾ ਤੋਂ ਪੈਦਾ ਹੋਣ ਵਾਲੇ ਵਿਆਪਕ ਪ੍ਰਭਾਵਾਂ ਅਤੇ ਜਨਤਕ ਸੁਰੱਖਿਆ, ਸੁਖ-ਸ਼ਾਂਤੀ ਅਤੇ ਵਿਆਪਕ ਰਾਸ਼ਟਰੀ ਹਿੱਤਾਂ ਲਈ ਪੈਦਾ ਹੋਏ ਖਤਰਿਆਂ ਦੀ ਤੁਰੰਤ ਪੈਰਵੀ ਕਰਨ ਅਤੇ ਦੋਸ਼ੀ ਨੂੰ ਫੜਨ ਲਈ ਤੁਰੰਤ ਸੁਧਾਰਾਤਮਕ ਕਦਮ ਚੁੱਕਣ।”