ਜਲੰਧਰ, 15 ਸਿਤੰਬਰ ( ਸ਼ੰਕਰ ਰਾਜਾ)- ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਸ਼ੁੱਕਰਵਾਰ, 25 ਸਤੰਬਰ 2026 ਨੂੰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸ਼੍ਰੀ ਸਿੱਧ ਬਾਬਾ ਸੋਢਲ ਮਹਾਰਾਜ ਜੀ ਸਲਾਨਾ ਮੇਲੇ ਦੇ ਸੰਬੰਧ ਵਿਚ ਕੀਤੀ ਗਈ ਹੈ | ਇਹ ਛੁੱਟੀ ਮੇਲੇ ਦੌਰਾਨ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀਆਂ ਸੰਗਤਾਂ ਦੀ ਧਾਰਮਿਕ ਸ਼ਰਧਾ ਅਤੇ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਜਾਰੀ ਹੁਕਮਾਂ ਅਨੁਸਾਰ 25 ਸਤੰਬਰ ਨੂੰ ਜ਼ਿਲ੍ਹਾ ਜਲੰਧਰ ‘ਚ ਸਥਿਤ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ, ਨਿਗਮਾਂ, ਬੋਰਡਾਂ, ਵਿਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿੱਚ ਛੁੱਟੀ ਰਹੇਗੀ।

