ਜਲੰਧਰ 23 ਸਿਤੰਬਰ ( ਸ਼ੰਕਰ ਰਾਜਾ)- ਪੰਜਾਬ ਸਰਕਾਰ ਨੇ ਹੁਣੇ ਹੁਣੇ ਜਾਰੀ ਪੱਤਰ ਅਨੁਸਾਰ ਆਪਣੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ (DA) ‘ਚ 8 ਫੀਸਦੀ ਵਾਧਾ ਦੇਣ ਦਾ ਫੈਸਲਾ ਕੀਤਾ ਹੈ। ਵਿੱਤ ਵਿਭਾਗ ਵੱਲੋਂ ਅੱਜ ਜਾਰੀ ਪੱਤਰ ਅਨੁਸਾਰ ਸਰਕਾਰੀ ਮੁਲਾਜ਼ਮਾਂ ਲਈ ਮਹਿੰਗਾਈ ਭੱਤਾ 42 ਫੀਸਦੀ ਤੋਂ ਵਧਾ ਕੇ 50 ਫੀਸਦੀ ਕਰ ਦਿੱਤਾ ਗਿਆ ਹੈ। ਇਹ ਵਾਧਾ 1 ਸਤੰਬਰ 2026 ਤੋਂ ਲਾਗੂ ਹੋਵੇਗਾ ਤੇ ਸਤੰਬਰ ਮਹੀਨੇ ਦੀ ਤਨਖਾਹ ਨਾਲ ਭੁਗਤਾਨਯੋਗ ਹੋਵੇਗਾ।
ਵਿੱਤ ਵਿਭਾਗ ਦੇ ਫਾਇਨਾਂਸ ਪਰਸੋਨਲ-1 ਬ੍ਰਾਂਚ ਵੱਲੋਂ 23 ਸਤੰਬਰ ਨੂੰ ਜਾਰੀ ਹੁਕਮ ‘ਚ ਕਿਹਾ ਗਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ ਸਰਕਾਰ ਦੇ ਸਾਰੇ ਮੁਲਾਜ਼ਮਾਂ ਲਈ 8 ਫੀਸਦੀ ਮਹਿੰਗਾਈ ਭੱਤਾ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਨਾਲ ਮੌਜੂਦਾ 42 ਫੀਸਦੀ ਦੀ ਦਰ ਵਧ ਕੇ 50 ਫੀਸਦੀ ਹੋ ਗਈ ਹੈ।

