Posted by_ Shanker Raja
ਹੁਣ ਪੰਜਾਬ ਕਾਂਗਰਸ ਦੇ ਅੰਦਰ ਇੱਕ ਵੱਡਾ ਸੰਗਠਨਾਤਮਕ ਬਦਲਾਅ ਆਇਆ ਹੈ। ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਵਾਪਰੀ ਇਸ ਘਟਨਾ ਨੇ ਇੱਕ ਵਾਰ ਫਿਰ ਪੰਜਾਬ ਕਾਂਗਰਸ ਦੀ ਅੰਦਰੂਨੀ ਰਾਜਨੀਤੀ ਨੂੰ ਸੁਰਖੀਆਂ ਵਿੱਚ ਲਿਆ ਦਿੱਤਾ ਹੈ। ਰਾਜਾ ਵੜਿੰਗ ਅਪ੍ਰੈਲ 2022 ਤੋਂ ਪ੍ਰਦੇਸ਼ ਕਾਂਗਰਸ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਦੇ ਕਾਰਜਕਾਲ ਦੌਰਾਨ, ਕਾਂਗਰਸ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ 13 ਵਿੱਚੋਂ ਸੱਤ ਸੀਟਾਂ ਤੇ ਜਿੱਤ ਹਾਸਲ ਕੀਤੀ ਸੀ ।
ਅਪ੍ਰੈਲ 2022 ਵਿੱਚ, ਕਾਂਗਰਸ ਹੈ ਹਾਈ ਕਮਾਨ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ। ਉਸ ਸਮੇਂ, ਵੜਿੰਗ ਗਿੱਦੜਬਾਹਾ ਤੋਂ ਵਿਧਾਇਕ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਆਮ ਆਦਮੀ ਪਾਰਟੀ ਤੋਂ ਇਲੈਕਸ਼ਨ ਹਾਰ ਗਈ।
ਹਾਲਾਂਕਿ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਲੀਡਰਸ਼ਿਪ ਨੂੰ ਲੈ ਕੇ ਪਾਰਟੀ ਦੇ ਅੰਦਰ ਅੰਦਰੂਨੀ ਲੜਾਈ ਵਧ ਗਈ, ਅਤੇ ਵੜਿੰਗ ਨੂੰ ਆਖਰਕਾਰ ਅਹੁਦਾ ਛੱਡਣਾ ਪਿਆ ਹੈ। ਇਸ ਲੇਖ ਰਹੀਂ ਜਾਣੋਂ ਕਿ ਇਹ ਅੰਦਰੂਨੀ ਘਮਾਸਾਨ ਇਥੇ ਤਕ ਕਿਵੇਂ ਪਹੁੰਚਿਆ|
2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨੂੰ ਬਦਲਣ ਬਾਰੇ ਚਰਚਾਵਾਂ ਤੇਜ਼ ਹੋ ਗਈਆਂ। ਪਾਰਟੀ ਦੇ ਇੱਕ ਧੜੇ ਵੱਲੋਂ ਮੰਗ ਕਰ ਰਿਹਾ ਸੀ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੂਬਾ ਪ੍ਰਧਾਨ ਬਣਾਇਆ ਜਾਵੇ। ਇਸ ਦੌਰਾਨ, ਪਾਰਟੀ ਦੇ ਆਬਜ਼ਰਵਰਾਂ ਨੇ ਪੰਜਾਬ ਕਾਂਗਰਸ ਦੇ ਸੰਗਠਨ ਅਤੇ ਲੀਡਰਸ਼ਿਪ ਬਾਰੇ ਆਗੂਆਂ ਤੋਂ ਫੀਡਬੈਕ ਇਕੱਤਰ ਕੀਤਾ।
ਸਾਰੀਆਂ ਚਰਚਾਵਾਂ ਦੇ ਵਿਚਕਾਰ, ਕਾਂਗਰਸ ਹਾਈ ਕਮਾਂਡ ਨੇ 1 ਜੁਲਾਈ ਨੂੰ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਬਰਕਰਾਰ ਰੱਖਣ ਦਾ ਫੈਸਲਾ ਕੀਤਾ। ਚਰਨਜੀਤ ਸਿੰਘ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦੀ ਜ਼ਿੰਮੇਵਾਰੀ ਸੌਂਪੀ ਗਈ।
ਇਸ ਤੋਂ ਬਾਅਦ, ਪੰਜਾਬ ਕਾਂਗਰਸ ਦੇ ਅੰਦਰ ਧੜੇਬੰਦੀ ਦੀਆਂ ਚਰਚਾਵਾਂ ਇੱਕ ਵਾਰ ਫਿਰ ਸਾਹਮਣੇ ਆਈਆਂ।
ਉਸ ਸਮੇਂ, ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਵੜਿੰਗ ਨੂੰ ਹਟਾਉਣ ਦੀ ਸੰਭਾਵਨਾ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਹਾਈਕਮਾਨ ਦਾ ਫੈਸਲਾ ਅੰਤਿਮ ਸੀ ਅਤੇ ਵੜਿੰਗ ਸੂਬਾ ਕਾਂਗਰਸ ਪ੍ਰਧਾਨ ਬਣੇ ਰਹਿਣਗੇ।
ਅਗਸਤ ਤੱਕ, ਵੜਿੰਗ ਵਿਰੁੱਧ ਪਾਰਟੀ ਦੇ ਅੰਦਰ ਆਵਾਜ਼ਾਂ ਹੋਰ ਵੀ ਜ਼ੋਰਦਾਰ ਹੋ ਗਈਆਂ। ਫਿਰੋਜ਼ਪੁਰ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਵੀ ਉਨ੍ਹਾਂ ਤੋਂ ਅਸਤੀਫ਼ਾ ਮੰਗਿਆ। ਹਾਲਾਂਕਿ, ਵੜਿੰਗ ਨੇ ਲਗਾਤਾਰ ਅਜਿਹੀਆਂ ਚਰਚਾਵਾਂ ਨੂੰ ਖਾਰਜ ਕਰ ਦਿੱਤਾ।
ਸਤੰਬਰ ਵਿੱਚ, ਕਾਂਗਰਸ ਹਾਈਕਮਾਨ ਨੇ ਸਚਿਨ ਪਾਇਲਟ ਨੂੰ ਭੁਪੇਸ਼ ਬਘੇਲ ਦੀ ਥਾਂ ‘ਤੇ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ। ਪੰਜਾਬ ਦੇ ਇੰਚਾਰਜ ਬਣਨ ਤੋਂ ਬਾਅਦ, ਸਚਿਨ ਪਾਇਲਟ ਨੇ ਪਾਰਟੀ ਨੇਤਾਵਾਂ ਅਤੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਰਿਪੋਰਟਾਂ ਦੇ ਅਨੁਸਾਰ, ਉਨ੍ਹਾਂ ਨੇ 50 ਤੋਂ ਵੱਧ ਨੇਤਾਵਾਂ ਅਤੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਤੋਂ ਸੰਗਠਨ ਬਾਰੇ ਫੀਡਬੈਕ ਇਕੱਤਰ ਕੀਤਾ। ਇਸ ਫੀਡਬੈਕ ਦੇ ਆਧਾਰ ‘ਤੇ, ਹਾਈਕਮਾਨ ਨੂੰ ਇੱਕ ਰਿਪੋਰਟ ਸੌਂਪੀ ਗਈ।
30 ਸਤੰਬਰ ਨੂੰ ਖ਼ਬਰ ਆਈ ਕਿ ਕਾਂਗਰਸ ਹਾਈਕਮਾਨ ਨੇ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਬਦਲਣ ਦਾ ਫੈਸਲਾ ਕੀਤਾ ਹੈ। ਦੱਸਿਆ ਜਾ ਰਿਹਾ ਸੀ ਕਿ ਇਹ ਫੈਸਲਾ ਸਚਿਨ ਪਾਇਲਟ ਰਾਹੀਂ ਪ੍ਰਾਪਤ ਹੋਈ ਫੀਡਬੈਕ ਤੋਂ ਬਾਅਦ ਲਿਆ ਗਿਆ ਸੀ। ਇਸ ਦੌਰਾਨ ਵੜਿੰਗ ਨੂੰ ਦਿੱਲੀ ਬੁਲਾਏ ਜਾਣ ਬਾਰੇ ਵੀ ਚਰਚਾਵਾਂ ਉੱਠੀਆਂ।
ਇਸ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਜਿਸਦੀ ਪੁਸ਼ਟੀ ਪਾਰਟੀ ਸੂਤਰਾਂ ਨੇ ਕੀਤੀ ਹੈ । ਹੁਣ ਰਾਜਨੈਤਿਕ ਮਾਹਰਾਂ ਵੱਲੋਂ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਪੰਜਾਬ ਕਾਂਗਰਸ ਅਗਲਾ ਪ੍ਰਧਾਨ ਕੌਣ ਹੋਵੇਗਾ|

