featured

ਮੈੱਨਜ਼ ਏਸ਼ੀਆ ਹਾਕੀ ਚੈਂਪੀਅਨਸ਼ਿਪ ਟਰਾਫੀ-2026, ਮੈਚ 27 ਅਕਤੂਬਰ ਤੋਂ ਸ਼ੁਰੂ

ਦੇਸ਼ ਆਜ਼ਾਦ ਹੋਣ ਤੋਂ ਬਾਅਦ ਪੰਜਾਬ ਵਿੱਚ ਕਰਵਾਇਆ ਜਾਣ ਵਾਲਾ ਇਹ ਪਹਿਲਾ ਕੌਮਾਂਤਰੀ ਹਾਕੀ ਟੂਰਨਾਮੈਂਟ ਹੈ।

ਜਲੰਧਰ, 24 ਅਕਤੂਬਰ ( ਸ਼ੰਕਰ ਰਾਜਾ) – ਮੈੱਨਜ਼ ਏਸ਼ੀਆ ਹਾਕੀ ਚੈਂਪੀਅਨਸ਼ਿਪ ਟਰਾਫੀ-2026 ਦਾ ਆਗਾਜ਼ ਜਲੰਧਰ ਦੇ ਅਤਿ-ਆਧੁਨਿਕ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਹੋ ਚੁਕਿਆ ਹੈ ਅਭਿਆਸ ਸੈਸ਼ਨ ਸ਼ੁਰੂ ਹੋ ਚੁੱਕੇ ਹਨ ਅਤੇ ਮੈਚ 27 ਅਕਤੂਬਰ ਤੋਂ ਸ਼ੁਰੂ ਹੋਣਗੇ। ਦੇਸ਼ ਆਜ਼ਾਦ ਹੋਣ ਤੋਂ ਬਾਅਦ ਪੰਜਾਬ ਵਿੱਚ ਕਰਵਾਇਆ ਜਾਣ ਵਾਲਾ ਇਹ ਪਹਿਲਾ ਕੌਮਾਂਤਰੀ ਹਾਕੀ ਟੂਰਨਾਮੈਂਟ ਹੈ।

ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਨੇ ਦੱਸਿਆ ਕਿ  ਟੂਰਨਾਮੈਂਟ ਵਿੱਚ ਏਸ਼ੀਆ ਦੀਆਂ ਚੋਟੀ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ। ਉਮੀਦ ਹੈ ਕਿ ਇਹ ਵੱਡਾ ਖੇਡ ਸਮਾਗਮ ਪੰਜਾਬ ਵਿੱਚ ਹੋਰ ਵੱਡੇ ਕੌਮਾਂਤਰੀ ਖੇਡ ਮੁਕਾਬਲੇ ਕਰਾਉਣ ਦਾ ਰਾਹ ਪੱਧਰਾ ਕਰੇਗਾ।

ਭਾਰਤੀ ਪੁਰਸ਼ ਹਾਕੀ ਟੀਮ ਇਸ ਵਿਚ ਹਿੱਸਾ ਲੈਣ ਲਈ ਜਲੰਧਰ ਪਹੁੰਚ ਗਈ ਹੈ ਅਤੇ ਟੀਮ ਨੇ ਅਤਿ-ਆਧੁਨਿਕ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਅਭਿਆਸ ਸ਼ੁਰੂ ਕਰ ਦਿੱਤਾ ਹੈ। ਖੇਡ ਅਧਿਕਾਰੀਆਂ ਅਤੇ ਸਥਾਨਕ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਡੀ ਗਿਣਤੀ ਵਿੱਚ ਸਟੇਡੀਅਮ ਪਹੁੰਚਣ।